The Wayback Machine - https://web.archive.org/web/20220705212102/https://punjabimaaboli.com/

ਪੰਜਾਬੀ ਸੱਭਿਆਚਾਰ

ਸੱਭਿਆਚਾਰ ਲੋਕ ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ ਜਾਚ ਦਾ ਨਾਂ ਹੈ। ਪਸੂ ਜੀਵਨ ਤੋਂ ਅਗਾਂਹ ਲੰਘ ਮਨੁੱਖ ਆਪਣੀਆਂ ਅੰਦਰੂਨੀ ਕਰਤਾਰੀ ਸ਼ਕਤੀਆਂ ਨੂੰ ਪ੍ਰਗਟ ਕਰਨ ਤੇ ਵਿਉਂਤਣ ਲਈ ਸੱਭਿਆਚਾਰ ਸਿਰਜਦਾ ਹੈ। ਮਨ, ਸਰੀਰ ਅਤੇ ਆਤਮਾ ਦੀ ਇਕਸੁਰਤਾ ਪੈਦਾ ਕਰਦਿਆਂ ਬੁਨਿਆਦੀ ਮਨੁੱਖੀ ਲੋੜਾਂ ਨੂੰ ਪੂਰਾ ਕਰਨਾ ਅਤੇ ਨਾਲ ਹੀ ਮਨੁੱਖ ਦੀਆਂ ਨਿੱਜੀ ਅਤੇ ਸਮੂਹਿਕ ਸੰਭਾਵਨਾਵਾਂ ਨੂੰ ਪ੍ਰਫੁਲਿਤ ਕਰਨਾ ਸੱਭਿਆਚਾਰ ਦਾ ਮੁੱਖ ਲਕਸ਼ ਹੁੰਦਾ ਹੈ। ਵਿਸ਼ੇਸ਼ ਭੂਗੋਲਿਕ ਖਿੱਤੇ ਦੀਆਂ ਪਦਾਰਥਿਕ, ਕੁਦਰਤੀ ਅਤੇ ਮੌਸਮੀ ਪਰਿਸਥਿਤੀਆਂ ਮੁਤਾਬਕ ਲੋਕ ਜ਼ਿੰਦਗੀ ਦੇ ਨਿੱਕੇ ਤੋਂ ਨਿੱਕੇ ਪੱਖ ਤੋਂ ਲੈ ਕੇ ਵੱਡੇ ਤੋਂ ਵੱਡੇ ਮਨੋਰਥ ਲਈ ਬੜਾ ਵੰਨ-ਸੁਵੰਨਾ ਸੱਭਿਆਚਾਰਿਕ ਪ੍ਰਬੰਧ ਉਸਾਰਦੇ ਆਏ ਹਨ। ਸੱਭਿਆਚਾਰ ਇੱਕ ਗਤੀਸ਼ੀਲ ਵਰਤਾਰਾ ਹੈ। ਪਦਾਰਥਿਕ, ਰਾਜਸੀ ਅਤੇ ਹੋਰ ਬਦਲਾਵ ਇਸ ਵਿੱਚ ਤਬਦੀਲੀ ਲਿਆਉਂਦੇ ਰਹਿੰਦੇ ਹਨ।ਪੰਜਾਬੀ ਸੱਭਿਆਚਾਰ ਦਾ ਅਸਲ ਸਰੂਪ ਵੀ ਇਸ ਗਤੀਸ਼ਿਲਤਾ ਵਿੱਚੋਂ ਪਛਾਣਨ ਦੀ ਲੋੜ ਹੈ।

Image
Image

ਪੰਜਾਬੀ ਲੋਕ ਗੀਤ

ਪੰਜਾਬ ਵਿੱਚ ਬਹੁਤ ਸਾਰੇ ਲੋਕ ਗੀਤ ਹਨ ਜਿਨ੍ਹਾਂ ਵਿੱਚ ਜਨਮ, ਵਿਆਹ, ਪਿਆਰ, ਵਿਛੋੜਾ, ਸੁੰਦਰਤਾ, ਸਮਾਜਿਕ ਅਤੇ ਆਰਥਿਕ ਸਥਿਤੀ, ਪਿੰਡ ਦੀ ਜੀਵਨ ਸ਼ੈਲੀ, ਭੋਜਨ, ਕੁਦਰਤ, ਬਹਾਦਰੀ, ਲੋਕ ਗਾਥਾਵਾਂ, ਲੋਕ ਰੋਮਾਂਸ, ਲੋਕ ਅਤੇ ਇਤਿਹਾਸਕ ਨਾਇਕ, ਤਿਉਹਾਰ ਅਤੇ ਸ਼ਾਮਲ ਹਨ| ਲੋਕ ਗੀਤਾਂ ਵਿੱਚ ਪੰਜਾਬ ਦੀਆਂ ਪੇਸ਼ੇਵਰ ਜਾਤੀਆਂ ਦੇ ਗੀਤ ਵੀ ਸ਼ਾਮਲ ਹਨ